ਨਸ਼ਾ ਤਸਕਰੀ ਦੇ ਕੇਸ ਵਿੱਚ ਸਬ-ਇੰਸਪੈਕਟਰ ਤੇ ਏਐਸਆਈ ਨੂੰ ਗ੍ਰਿਫ਼ਤਾਰ ਕਰਕੇ ਭੇਜ ਦਿੱਤਾ ਜੇਲ੍ਹ

In the case of drug trafficking, Sub Inspectors and ASI were sent to jail after being arrested

ਜੰਡਿਆਲਾ ਗੁਰੂ / ਅੰਮ੍ਰਿਤਸਰ 31 ਜੁਲਾਈ ( ਪਿੰਕੂ ਆਨੰਦ) :- ਚਿੱਟੇ ਦੀ ਤਸਕਰੀ ਕੇਸ ‘ਚ ਗ੍ਰਿਫ਼ਤਾਰ ਕੀਤੇ ਨੌਜਵਾਨ ਨੂੰ ਪੈਸੇ ਲੈ ਕੇ ਛੱਡਣ ਦੇ ਇਲਜ਼ਾਮ ਤਹਿਤ ਸਬ-ਇੰਸਪੈਕਟਰ ਤੇ ਏਐਸਆਈ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਦੋਵਾਂ ਉੱਪਰ 10 ਹਜ਼ਾਰ ਰੁਪਏ ਲੈ ਕੇ ਨਸ਼ਾ ਤਸਕਰ ਨੂੰ ਛੱਡਣ ਦਾ ਇਲਜ਼ਾਮ ਹੈ।ਅੰਮ੍ਰਿਤਸਰ ਦਿਹਾਤ ਦੇ ਸੀਨੀਅਰ ਪੁਲਿਸ ਕਪਤਾਨ ਪਰਮਪਾਲ ਸਿੰਘ ਨੇ ਦੱਸਿਆ ਕਿ ਥਾਣਾ ਘਰਿੰਡਾ ਦੀ ਪੁਲਿਸ ਨੇ ਦੋ ਦਿਨ ਪਹਿਲਾਂ ਨਵਤੇਜ ਸਿੰਘ ਨੂੰ ਪੰਜ ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਉਸ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁੱਛਗਿਛ ਵਿੱਚ ਮੁਲਜ਼ਮ ਨੇ ਮੰਨਿਆ ਕਿ ਉਹ ਨਸ਼ਾ ਵੇਚਣ ਤੇ ਲੈਣ ਦਾ ਆਦੀ ਹੈ।ਐਸਐਸਪੀ ਨੇ ਦੱਸਿਆ ਕਿ ਉਸ ਨੇ ਇਹ ਵੀ ਖੁਲਾਸਾ ਕੀਤਾ ਕਿ ਜੁਲਾਈ ਦੇ ਪਹਿਲੇ ਹਫ਼ਤੇ ਸਬ ਇੰਸਪੈਕਟਰ ਪਰਮਜੀਤ ਸਿੰਘ ਤੇ ਏਐਸਆਈ ਅਸ਼ਵਨੀ ਕੁਮਾਰ ਨੇ ਉਸ ਨੂੰ ਨਸ਼ਾ ਵੇਚਣ ਸਬੰਧੀ ਡਰਾ ਧਮਕਾ ਕੇ ਤੇ ਪਰਚਾ ਦਰਜ ਕਰਨ ਦੀ ਧਮਕੀ ਦੇ ਕੇ ਉਸ ਕੋਲੋਂ ਅੱਠ ਹਜ਼ਾਰ ਰੁਪਏ ਨਕਦ ਲਏ ਸਨ। ਨਵਤੇਜ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ।ਪੁੱਛਗਿਛ ਤੋਂ ਬਾਅਦ ਜਦੋਂ ਇਹ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਆਇਆ ਤਾਂ ਅੰਮ੍ਰਿਤਸਰ ਦਿਹਾਤ ਦੇ ਐਸਐਸਪੀ ਪਰਮਪਾਲ ਸਿੰਘ ਨੇ ਤੁਰੰਤ ਸਬ ਇੰਸਪੈਕਟਰ ਪਰਮਜੀਤ ਸਿੰਘ ਤੇ ਏਐਸਆਈ ਅਸ਼ਵਨੀ ਕੁਮਾਰ ਖਿਲਾਫ਼ ਐਨਡੀਪੀਐਸ ਐਕਟ ਦੀ ਧਾਰਾ 29 ਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ ਤਹਿਤ ਮਾਮਲਾ ਦਰਜ ਕਰਕੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ

602 total views, 3 views today

Leave a Reply