ਜਲੰਧਰ // ( ਰਾਜ ਕੁਮਾਰ ਚਾਵਲਾ ) – ਐਸਐਸਪੀ ਜਲੰਧਰ ਮੁਖਵਿੰਦਰ ਸਿੰਘ ਦੇ ਨਿਰਦੇਸ਼ਾਂ ਤਹਿਤ ਲੋਕ ਸਭਾ ਉਪ ਚੋਣ ਤੋਂ ਪਹਿਲਾਂ ਅੱਜ ਜਲੰਧਰ ਦਿਹਾਤੀ ਪੁਲਿਸ ਆਦਮਪੁਰ ਸਬ-ਡਿਵੀਜ਼ਨ ਦੇ ਪੁਲਿਸ ਅਧਿਕਾਰੀਆਂ ਨੇ ਪਿੰਡ ਜੰਡੂਸਿੰਘਾ ਵਿਚ ਫਲੈਗ ਮਾਰਚ ਕੱਢਿਆ।
ਪੁਲਿਸ ਮੁਲਾਜ਼ਮਾਂ ਅਤੇ ਅਰਧ ਸੈਨਿਕ ਬਲਾਂ ਦੇ ਨਾਲ ਇਹ ਫਲੈਗ ਮਾਰਚ ਕੱਢਿਆ ਗਿਆ ਤਾਂ ਕੀ ਚੋਣਾਂ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਇਹ ਮਾਰਚ ਕੱਢਿਆ ਗਿਆ।
Sho ਥਾਣਾ ਆਦਮਪੁਰ ਜਾਦਵਿੰਦਰ ਸਿੰਘ ਤੇ ਚੌਂਕੀ ਜੰਡੂ ਸਿੰਘ ਦੇ ਇੰਚਾਰਜ ਪੁਲਿਸ ਨੇ ਕਿਹਾ ਕਿ ਮਾਰਚ ਦਾ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਉਪ ਚੋਣ ਪੂਰੀ ਤਰ੍ਹਾਂ ਕਾਨੂੰਨ ਦੀ ਪਾਲਣਾ ਵਿੱਚ ਕਰਵਾਈ ਜਾਵੇ ਇਸ ਨਾਲ ਖੇਤਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸ਼ਾਂਤ ਹੋਵੇਗੀ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾ ਸਕੇਗੀ।